ਸਰਕਾਰ ਬਣਦਿਆਂ ਹੀ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ
ਕੁਰਾਲੀ: 28 ਜੂਨ 2021: (ਮੋਹਾਲੀ ਸਕਰੀਨ ਬਿਊਰੋ)::
ਕੁਰਾਲੀ ਵਿਖੇ ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਦਾ ਬਹੁਜਨ ਸਮਾਜ ਪਾਰਟੀ ਸਮਰਥਨ ਕਰਦੀ ਹੈ। ਬਸਪਾ ਪੰਜਾਬ ਦੇ ਉੱਪ ਪ੍ਰਧਾਨ ਸਰਦਾਰ ਹਰਜੀਤ ਸਿੰਘ ਲੌਂਗੀਆ ਅਤੇ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਨਨਹੇੜੀਆਂ ਨੇ ਕੁਰਾਲੀ ਵਿਖੇ ਸਫਾਈ ਕਰਮਚਾਰੀਆਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਕਾਂਗਰਸ ਪਾਰਟੀ ਨੇ ਸਫਾਈ ਕਰਮਚਾਰੀਆਂ ਨੂੰ ਲਾਰਿਆਂ ਅਤੇ ਨਾਅਰਿਆਂ ਤੋਂ ਬਿਨਾਂ ਕੁਝ ਨਹੀਂ ਦਿੱਤਾ।
ਉਨ੍ਹਾਂ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਤਾਂ ਜੋ ਇਹ ਲੋਕ ਵੀ ਅੱਜ ਦੇ ਮਹਿੰਗਾਈ ਵਾਲੇ ਯੁੱਗ ਵਿੱਚ ਆਪਣੇ ਬੱਚਿਆਂ ਦਾ ਪਾਲਣ ਪੋਸਣ ਸਹੀ ਤਰੀਕੇ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ 2022 ਵਿੱਚ ਆਪਣੀ ਸਰਕਾਰ ਬਣਾ ਕੇ ਸਭ ਤੋਂ ਪਹਿਲਾਂ ਸਫਾਈ ਕਰਮਚਾਰੀਆਂ ਨੂੰ ਪੱਕੇ ਕਰੇਗੀ।
ਉਨ੍ਹਾਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿਚ ਕਾਂਗਰਸ ਨੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ ਅੱਜ ਮੁਲਾਜ਼ਮ ਵਰਗ ਆਪਣੇ ਹੱਕਾਂ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਤੇ ਆਪਣਾ ਹੱਕ ਮੰਗ ਰਹੇ ਹਨ ਪਰ ਕਾਂਗਰਸ ਸਰਕਾਰ ਦੇ ਕੰਨ ਤੇ ਜੂੰ ਵੀ ਨਹੀਂ ਸਰਕ ਰਹੀ।
ਘਰ ਘਰ ਰੁਜ਼ਗਾਰ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਕਾਂਗਰਸ ਪਾਰਟੀ ਤੂੰ ਅੱਜ ਮੁਲਾਜ਼ਮ ਗ਼ਰੀਬ ਦਲਿਤ ਕਿਸਾਨ ਹਰ ਵਰਗ ਦੇ ਲੋਕ ਦੁਖੀ ਹਨ .ਸ੍ਰੀ ਲੌਂਗੀਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਆਓ ਆਪਾਂ ਸਾਰੇ ਰਲ ਮਿਲ ਕੇ 2022 ਵਿਚ ਕਾਂਗਰਸ ਪਾਰਟੀ ਦਾ ਸਫਾਇਆ ਕਰਕੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਈਏ .ਤੇ ਪਿਛਲੇ ਲੰਬੇ ਸਮੇਂ ਤੋਂ ਗੁਰੂਆਂ ਰਹਿਬਰਾਂ ਦੇ ਅਧੂਰੇ ਪਏ ਸੁਪਨੇ ਨੂੰ ਪੂਰਾ ਕਰੀਏ ਇਸ ਸਮੇਂ ਉਨ੍ਹਾਂ ਦੇ ਨਾਲ ਮਨਜੀਤ ਸਿੰਘ ਕਕਰਾਲੀ ਜ਼ਿਲ੍ਹਾ ਸਕੱਤਰ ਬਲਜੀਤ ਸਿੰਘ ਖਾਬੜਾ ਉਪ ਪ੍ਰਧਾਨ ਬਲਜਿੰਦਰ ਸਿੰਘ ਮਾਮੂਪੁਰ ਨਰਿੰਦਰ ਸਿੰਘ ਬਰਵਾਲੀ ਹਲਕਾ ਪ੍ਰਧਾਨ ਪ੍ਰੇਮ ਸਿੰਘ ਮੋਰਿੰਡਾ ਇੰਚਾਰਜ ਆਦਿ ਆਗੂ ਹਾਜ਼ਰ ਸਨ।
ਇਹ ਵੀ ਜ਼ਰੂਰ ਪੜ੍ਹੋ:

No comments:
Post a Comment