25th July 2021 at 6:01 PM
ਪੰਜਾਬ ਸਰਕਾਰ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ
ਮੋਹਾਲੀ: 25 ਜੁਲਾਈ 2021: (ਗੁਰਜੀਤ ਬਿੱਲਾ//ਮੋਹਾਲੀ ਸਕਰੀਨ)::
ਪੰਜਾਬ ਸਰਕਾਰ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਇੱਕ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਗੁਰਤੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬੇ ਦੇ ਚੁਣੇ ਹੋਏ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਹਾਜ਼ਰ ਹੋਏ।
ਮੀਟਿੰਗ ਵਿੱਚ ਪੇਅ-ਕਮਿਸ਼ਨ ਦੀ ਰਿਪੋਰਟ ਵਿੱਚ ਡਰਾਈਵਰਾਂ ਦੀਆਂ ਮੰਗਾਂ ਸਬੰਧੀ ਤਰੁੱਟੀਆਂ ਨੂੰ ਦੂਰ ਕਰਨ ਲਈ ਸ੍ਰ. ਗੁਰਦੀਪ ਸਿੰਘ ਜਨਰਲ ਸਕੱਤਰ ਪੰਜਾਬ ਨੂੰ ਰੂਪਰੇਖਾ ਤਿਆਰ ਕਰਨ ਲਈ ਨਾਮਜ਼ਦ ਕੀਤਾ ਗਿਆ ਹੈ।
ਰਿਪੋਰਟ ਤਿਆਰ ਕਰਕੇ ਗੁਰਦੀਪ ਸਿੰਘ ਪੇਅ-ਕਮਿਸ਼ਨ ਸਬੰਧਿਤ ਕਮੇਟੀ ਨਾਲ ਗੱਲਬਾਤ ਕਰਨ ਲਈ ਸਮਾਂ ਲੈਣਗੇ ਅਤੇ ਆਪਣੀ ਰਿਪੋਰਟ ਕਮੇਟੀ ਅੱਗੇ ਪੇਸ਼ ਕਰਨਗੇ।
ਮੀਟਿੰਗ ਵਿੱਚ ਵਿਚਾਰ ਕੀਤਾ ਗਿਆ ਕਿ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਠੇਕੇਦਾਰੀ ਸਿਸਟਮ ਨਾਲ ਗੱਡੀਆਂ ਹਾਇਰ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਯੂਨੀਅਨ ਪੁਰਜ਼ੋਰ ਵਿਰੋਧ ਕਰਦੀ ਹੈ ਅਤੇ ਸੂਬਾ ਕਮੇਟੀ ਪੰਜਾਬ ਸਰਕਾਰ ਵਿੱਚ ਕੱਚੇ ਡਰਾਈਵਰਾਂ ਨੂੰ ਪੱਕੇ ਕਰਨ ਅਤੇ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ ਸਕੀਮ ਅਧੀਨ ਲਿਆਉਣ ਦੀ ਮੰਗ ਕਰਦੀ ਹੈ।
ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਸੰਜੀਵ ਕੁਮਾਰ, ਮੀਤ ਪ੍ਰਘਾਨ ਸਰਬਜੀਤ ਸਿੰਘ, ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ, ਪ੍ਰਾਪੇਗੰਡਾ ਸਕੱਤਰ ਪਰਮਜੀਤ ਦਾਸ, ਜੁਆਇੰਟ ਸਕੱਤਰ ਬਲਕਾਰ ਸਿੰਘ, ਕੈਸ਼ੀਅਰ ਬਲਵਿੰਦਰ ਸਿੰਘ ਮੂਨਕ ਅਤੇ ਅਨਿਲ ਕੁਮਾਰ, ਸਕੱਤਰ ਲਖਵਿੰਦਰ ਸਿੰਘ ਲੱਖਾ, ਕਨਵੀਨਰ ਰਵੀ ਸੋਨੀ, ਮੋਹਾਲੀ ਤੋਂ ਕਨਵੀਨਰ ਕ੍ਰਿਸ਼ਨ ਸਿੰਘ ਅਤੇ ਮਨਜਿੰਦਰ ਸਿੰਘ ਆਦਿ ਵੀ ਹਾਜ਼ਰ ਹੋਏ।
No comments:
Post a Comment