27 July 2021

ਮੋਹਾਲੀ ਵਿੱਚ ਪ੍ਰੈੱਸ ਕਲੱਬ ਲਈ ਜ਼ਮੀਨ ਦੇਣ ਦਾ ਮਾਮਲਾ...

27th July 2021 at 5:21 PM

ਸਿਹਤ ਮੰਤਰੀ ਨੇ ਬੁਲਾਈ ਕਲੱਬਾਂ ਦੀ ਸਾਂਝੀ ਮੀਟਿੰਗ 


ਮੋਹਾਲੀ
: 27 ਜੁਲਾਈ 2021: (ਗੁਰਜੀਤ ਬਿੱਲਾ//ਮੋਹਾਲੀ ਸਕਰੀਨ)::

ਕੋਲਕਾਤਾ ਦਾ ਪ੍ਰੈਸ ਕਲੱਬ 1945 ਵਿਚ ਸਥਾਪਿਤ ਹੋ ਗਿਆ ਸੀ ਜਦਕਿ ਇਸਨੂੰ ਬਣਾਉਣ ਦੀਆਂ ਕੋਸ਼ਿਸ਼ਾਂ ਵੀ  ਚੱਲੀਆਂ। ਕੇਰਲਾ ਦੀ ਰਾਜਧਾਨੀ ਥਿਰੁਵਨੰਤਪੁਰਮ ਦਾ ਪ੍ਰੈਸ ਕਲੱਬ ਸਿਰਫ 20 ਮੈਂਬਰਾਂ ਨਾਲ 1965 ਵਿੱਚ ਸ਼ੁਰੂ ਹੋ ਗਿਆ ਸੀ। ਇਸਦਾ  ਨੀਂਹਪੱਥਰ  ਕਾਮਰੇਡ ਈ ਐਮ ਐਸ ਨੰਬੂਦਰੀ ਰੱਖਿਆ। ਇਸ  ਥਾਂਵਾਂ ਤੇ ਵੀ ਪ੍ਰੈਸ ਕਲੱਬ ਬਣਦੇ ਗਏ। ਅੱਜਕਲ੍ਹ ਦੇ ਯੁਗ ਵਿੱਚ ਪ੍ਰੈਸ ਕਲੱਬ ਦਾ ਹੋਣਾ ਹੈ ਵੀ ਬਹੁਤ। ਮੋਹਾਲੀ ਵਾਲਾ ਪ੍ਰੈਸ ਕਲੱਬ ਵੀ ਸੰਘਰਸ਼ਾਂ ਦੀ ਦੇਣ ਹੈ। ਇਸਦੀ ਸਥਾਪਨਾ ਫਰਵਰੀ 1999 ਵਿੱਚ ਹੋ ਗਈ ਸੀ। ਮੋਹਾਲੀ ਪ੍ਰੈਸ ਕਲੱਬ ਨੇ ਆਪਣੀ ਸਾਂਝ ਹੋਰਨਾਂ ਸੂਬਿਆਂ ਅਤੇ ਗੁਆਂਢੀ ਮੁਲਕਾਂ ਦੇ ਪ੍ਰੈਸ ਕਲੱਬਾਬ ਨਾਲ ਵੀ ਪਾਈ। ਇਸ ਦੇ ਪੱਧਰ ਨੂੰ ਹੋਰ ਉੱਚੀਆਂ ਚੁੱਕਣ ਦੇ ਜਤਨ ਲਗਾਤਾਰ ਜਾਰੀ ਹਨ। ਹੁਹਨ ਇਸ ਨੂੰ ਥਾਂ ਮਿਲਣ ਦਾ ਰਸਤਾ ਵੀ ਖੁੱਲ੍ਹ ਗਿਆ ਹੈ। 

ਮੋਹਾਲੀ ਸ਼ਹਿਰ ਵਿੱਚ ਪ੍ਰੈੱਸ ਕਲੱਬਾਂ ਨੂੰ ਜ਼ਮੀਨ ਦੇਣ ਲਈ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਰੇੜਕਾ ਅੱਜ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਅੱਜ ਸਿਹਤ ਅਤੇ ਕਿਰਤ ਭਲਾਈ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਨੇ ਇਸੇ ਹਫ਼ਤੇ ਤਿੰਨੋਂ ਪ੍ਰੈੱਸ ਕਲੱਬਾਂ ਨੂੰ ਇੱਕ ਪਲੇਟਫਾਰਮ ਉਤੇ ਇਕੱਠੇ ਕਰਨ ਦੇ ਲਈ ਕਲੱਬਾਂ ਦੇ ਅਹੁਦੇਦਾਰਾਂ ਦੀ ਇੱਕ ਸਾਂਝੀ ਮੀਟਿੰਗ ਬੁਲਾ ਕੇ ਮਸਲਾ ਹੱਲ ਕਰਨ ਅਤੇ ਕਿਸੇ ਢੁਕਵੀਂ ਥਾਂ ਉਤੇ ਜ਼ਮੀਨ ਦੇਣ ਦੀ ਗੱਲ ਆਖੀ। ਸਿਹਤ ਮੰਤਰੀ ਸ੍ਰ. ਸਿੱਧੂ ਅੱਜ ਇੱਥੇ ਮੋਹਾਲੀ ਪ੍ਰੈੱਸ ਕਲੱਬ ਦੇ ਸੈਕਟਰ 71 ਸਥਿਤ ਪ੍ਰਾਚੀਨ ਕਲਾ ਕੇਂਦਰ ਵਿਖੇ ਕਰਵਾਏ ਗਏ ‘ਤਾਜ਼ਪੋਸ਼ੀ ਸਮਾਗਮ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਆਏ ਸਨ।  

ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਸ਼ਹਿਰ ਨਾਲ ਸਬੰਧਿਤ ਤਿੰਨੋਂ ਪ੍ਰੈੱਸ ਕਲੱਬਾਂ ਦੇ ਅਹੁਦੇਦਾਰਾਂ ਨੂੰ ਆਪਸੀ ਮੱਤਭੇਦ ਭੁਲਾ ਕੇ ਇੱਕਜੁਟ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਇੱਕ ਪਲੇਟਫਾਰਮ ਉਤੇ ਇਕੱਠੇ ਹੋਣ ਉਪਰੰਤ ਉਹ ਚੰਡੀਗਡ਼੍ਹ ਪ੍ਰੈੱਸ ਕਲੱਬ ਦੀ ਤਰਜ਼ ਉਤੇ ਮੋਹਾਲੀ ਵਿੱਚ ਪ੍ਰੈੱਸ ਕਲੱਬ ਲਈ ਜ਼ਮੀਨ ਦਾ ਮਸਲਾ ਹੱਲ ਕਰਵਾਉਣਗੇ। ਉਨ੍ਹਾਂ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਦੀ ਲੋਕਤੰਤਰਿਕ ਢੰਗ ਨਾਲ ਨਵੀਂ ਚੁਣੀ ਗਈ ਗਵਰਨਿੰਗ ਬਾਡੀ ਨੂੰ ਵਧਾਈ ਵੀ ਦਿੱਤੀ।

ਇਸ ਤੋਂ ਪਹਿਲਾਂ ਮੋਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਪ੍ਰੈੱਸ ਕਲੱਬ ਸੰਨ 1999 ਤੋਂ ਹੋਂਦ ਵਿੱਚ ਆਇਆ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਚੱਲ ਰਿਹਾ ਹੈ ਅਤੇ ਇਸ ਦੀ ਹਰ ਸਾਲ ਲੋਕਤੰਤਰਿਕ ਢੰਗ ਨਾਲ ਚੋਣ ਕਰਵਾਈ ਜਾਂਦੀ ਹੈ।

ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਮੁੱਖ ਮਹਿਮਾਨ ਨੂੰ ਦੱਸਿਆ ਕਿ ਮੋਹਾਲੀ ਪ੍ਰੈੱਸ ਕਲੱਬ ਅੱਜ ਵੀ ਆਪਣੇ ਉਸੇ ਇੱਕਜੁਟਤਾ ਲਈ ਤਿੰਨੋਂ ਪ੍ਰੈੱਸ ਕਲੱਬਾਂ ਦੇ ਅਹੁਦੇਦਾਰਾਂ ਦੀ ਹੋਣ ਵਾਲੀ ਸਾਂਝੀ ਮੀਟਿੰਗ ਲਈ ਕੀਤੇ ਵਾਅਦੇ ਉਤੇ ਅਡੋਲ ਖਡ਼੍ਹਾ ਹੈ।

ਇਸ ਮੌਕੇ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਮੁੱਖ ਮਹਿਮਾਨ ਸ੍ਰ. ਬਲਬੀਰ ਸਿੰਘ ਸਿੱਧੂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਸਵਾਗਤੀ ਕਮੇਟੀ ਵਿੱਚ ਸ਼ਾਮਿਲ ਮਹਿਲਾ ਪੱਤਰਕਾਰ ਨੀਲਮ ਠਾਕੁਰ ਅਤੇ ਨੇਹਾ ਵਰਮਾ ਨੇ ਮੁੱਖ ਮਹਿਮਾਨ ਦਾ ਫੁੱਲਾਂ ਦੇ ਬੁੱਕਿਆਂ ਨਾਲ ਮੁੱਖ ਮਹਿਮਾਨ ਦਾ ਸਵਾਗਤ ਕੀਤਾ।

ਤਾਜ਼ਪੋਸ਼ੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਗੁਰਤੇਜ ਸਿੰਘ ਪੰਨੂ, ਕਾਂਗਰਸੀ ਆਗੂ ਨੌਨਿਹਾਲ ਸਿੰਘ ਸੋਢੀ, ਭੁਪਿੰਦਰ ਸਿੰਘ ਵਾਲੀਆ, ਸਾਹਿਬਜ਼ਾਦਾ ਟਿੰਬਰ ਤੋਂ ਐਨ.ਐਸ. ਸੰਧੂ, ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਸ਼ਰਨ ਸਿੰਘ ਰਿਆਡ਼, ਕਾਂਗਰਸੀ ਆਗੂ ਘੱਟ ਗਿਣਤੀਆਂ ਚੇਅਰਮੈਨ ਡਾ. ਅਨਵਰ ਹੁਸੈਨ, ਪ੍ਰਾਚੀਨ ਕਲਾ ਕੇਂਦਰ ਦੇ ਡਾਇਰੈਕਟਰ ਸ਼ੋਭਾ ਕੌਸਰ ਆਦਿ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ।

ਇਸ ਮੌਕੇ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਰਾਜੀਵ ਤਨੇਜਾ ਮੀਤ ਪ੍ਰਧਾਨ, ਮਨਜੀਤ ਸਿੰਘ ਚਾਨਾ ਮੀਤ ਪ੍ਰਧਾਨ, ਗੁਰਮੀਤ ਸਿੰਘ ਸ਼ਾਹੀ ਜਨਰਲ ਸਕੱਤਰ, ਬਲਜੀਤ ਸਿੰਘ ਮਰਵਾਹਾ ਆਰਗੇਨਾਈਜ਼ਿੰਗ ਸੈਕਟਰੀ, ਨਾਹਰ ਸਿੰਘ ਧਾਲੀਵਾਲ ਜੁਆਇੰਟ ਸਕੱਤਰ, ਵਿਜੇ ਕੁਮਾਰ ਜੁਆਇੰਟ ਸਕੱਤਰ, ਰਾਜ ਕੁਮਾਰ ਅਰੋਡ਼ਾ ਕੈਸ਼ੀਅਰ ਸਮੇਤ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ ਆਦਿ ਸਮੇਤ ਬਹੁਤ ਸਾਰੇ ਪੱਤਰਕਾਰ ਅਤੇ ਪਤਵੰਤੇ ਹਾਜ਼ਰ ਸਨ। ਮੰਚ ਸੰਚਾਲਕ ਦੀ ਭੂਮਿਕਾ ਬਲਜੀਤ ਸਿੰਘ ਮਰਵਾਹਾ ਆਰਗੇਨਾਈਜ਼ਿੰਗ ਸੈਕਟਰੀ ਵੱਲੋਂ ਬਾਖੂਬੀ ਨਿਭਾਈ ਗਈ।

ਕਿੰਨਾ ਚੰਗਾ ਹੋਵੇ ਜੇ ਉਹਨਾਂ ਸਾਰੀਆਂ ਥਾਂਵਾਂ ਦੇ ਪੱਤਰਕਾਰ ਮੋਹਾਲੀ ਪ੍ਰੈਸ ਕਲੱਬ ਤੋਂ ਸੇਧ ਲੈਣ ਜਿੱਥੇ ਜਿੱਥੇ ਵੀ ਇੱਕ ਤੋਂ ਵੱਧ ਧਿਰਾਂ ਪ੍ਰੈਸ ਕਲੱਬ ਦੀ ਮੰਗ ਕਰ ਰਹੀਆਂ ਹਨ ਅਤੇ ਰੇੜਕਾ ਮੁੱਕਣ ਵਿੱਚ ਨਹੀਂ ਆ ਰਿਹਾ। ਮੋਹਾਲੀ ਪ੍ਰੈਸ ਕਲੱਬ ਦਾ ਸੁਨੇਹਾ ਏਕਤਾ ਦਾ ਸੁਨੇਹਾ। ਹਰ ਥਾਂ ਪਹੁੰਚੇ ਤੇ ਏਕਤਾ ਕਰਾਵੇ।  

1 comment:

UTUC ਯੂਨੀਅਨ ਆਈ ਖੁੱਲ੍ਹ ਕੇ ਮੋਹਾਲੀ ਦੇ ਫ਼ੂਡ ਵੈਂਡਰਜ਼ ਨਾਲ

From  Simrandeep Singh on Saturday 31st May 2025 at 10:56 AM Regarding  Street Vendors ਸਮੱਸਿਆਵਾਂ ਦੂਰ ਕਰਨ ਲਈ ਬਣਾਈ ਰਣਨੀਤੀ  *ਯੂਨਾਇਟੇਡ ਟ੍ਰੇਡ ਯੂਨ...