14th September 2021 at 05:38 PM
3 ਨਵੇਂ ਪਾਜ਼ਿਟਿਵ ਮਰੀਜ਼ ਆਏ ਸਾਹਮਣੇ:ਡਿਪਟੀ ਕਮਿਸ਼ਨਰ
ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਐਸ.ਏ.ਐਸ ਨਗਰ: 14 ਸਤੰਬਰ 2021: (ਮੋਹਾਲੀ ਸਕਰੀਨ ਬਿਊਰੋ)::
ਕੋਰੋਨਾ ਦੀ ਤੀਜੀ ਬਹੁਤ ਕੁਝ ਕਿਹਾ ਸੁਣਿਆ ਜਾ ਰਿਹਾ ਹੈ ਪਰ ਮੰਨਿਓ ਉਹੀ ਜੋ ਕੁਝ ਸਰਕਾਰ ਪ੍ਰਮਾਣਿਕ ਕਰਨ ਤੋਂ ਬਾਅਦ ਤੁਹਾਨੂੰ ਦੱਸਦੀ ਹੈ। ਕੋਰੋਨਾ ਬਾਰੇ ਪ੍ਰਚਾਰ ਤੋਂ ਨਾਂ ਤਾਂ ਘਬਰਾਉਣ ਦੀ ਕੋਈ ਲੋੜ ਹੈ ਅਤੇ ਨਾਂ ਹੀ ਅਵੇਸਲੇ ਹੋਣ ਵਾਲੀ ਕੋਈ ਗੱਲ ਕਰਨੀ ਏ। ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਸਰਕਾਰ ਵੀ ਜੀ ਜਾਨ ਨਾਲ ਲੱਗੀ ਹੋਈ ਹੈ ਅਤੇ ਜ਼ਿਲਾ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਸਰਗਰਮ ਹੈ। ਅੱਜ ਦੇ ਅੰਕੜਿਆਂ ਦਾ ਵੇਰਵਾ ਕੁਝ ਇਸ ਤਰ੍ਹਾਂ ਹੈ:
SAS Nagar Covid-19 update 14/09/2021
2 Cured, 3 Positive , 0 Death
Boothgarh-1
Gharuan-1
Mohali-1
Total Positive Count - 68673
Total Cured - 67570
Total Active - 42
Total Deaths – 1061
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ਿਟਿਵ ਕੁਲ ਕੇਸ 68673 ਮਿਲੇ ਹਨ ਜਿਨ੍ਹਾਂ ਵਿੱਚੋਂ 67570 ਮਰੀਜ਼ ਠੀਕ ਹੋ ਗਏ ਅਤੇ 42 ਕੇਸ ਐਕਟਿਵ ਹਨ। ਜਦਕਿ 1061 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 3 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ਿਟਿਵ ਕੇਸਾਂ ਵਿਚ ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ।
No comments:
Post a Comment