Sunday 9th January 2022 at 6:45 PM
ਕੋਵਿਡ ਪ੍ਰੋਟੋਕਾਲ ਦੀ ਇੰਨ ਬਿੰਨ ਪਾਲਣਾ ਕਰਦਿਆਂ ਸਿੱਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਆ
ਮੋਹਾਲੀ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਗਾਤਾਰ ਤੋਰਨ ਲਈ ਸਿੱਧੂ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਮੋਹਾਲੀ: 9 ਜਨਵਰੀ 2022: (ਗੁਰਜੀਤ ਬਿੱਲਾ//ਮੋਹਾਲੀ ਸਕਰੀਨ)::
ਆਨਲਾਈਨ ਮੀਟਿੰਗ ਕਰਦੇ ਹੋਏ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ |
ਮੀਟਿੰਗ ਵਿਚ ਮੇਅਰ ਨੇ ਸਮੂਹ ਕੌਂਸਲਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਵਾਰਡਾਂ ਵਿਚ ਚੱਲ ਰਹੇ ਕੰਮਾਂ ਦੀ ਨਜਰਸਾਨੀ ਜਰੂਰ ਕਰਨ ਤਾਂ ਜੋ ਕੁਆਲਟੀ ਵਿਚ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਚੋਣ ਜਾਬਤਾ ਲਾਗੂ ਹੋ ਗਿਆ ਹੈ ਪਰ ਮੋਹਾਲੀ ਵਿਚ ਪਹਿਲਾਂ ਤੋਂ ਪਾਸ ਹੋਏ ਵਿਕਾਸ ਕਾਰਜ ਜਿਨ੍ਹਾਂ ਦੇ ਵਰਕ ਆਰਡਰ ਜਾਰੀ ਹਨ, ਚਾਲੂ ਰਹਿਣਗੇ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਵਿਚ ਡਟ ਕੇ ਕੰਮ ਕਰਨ ਦੇ ਨਾਲ ਨਾਲ ਸਮੂਹ ਕੌਂਸਲਰ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵੀ ਪੂਰੀ ਨਿਗਰਾਨੀ ਰੱਖਣ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਮ ਜਿਲ੍ਹਾ ਚੋਣ ਅਫਸਰ ਵਲੋਂ ਜਾਰੀ ਕੀਤੇ ਗਏ ਕੋਵਿਡ ਪ੍ਰੋਟੋਕਾਲ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਇਸਦੇ ਅਧੀਨ ਹੀ ਆਪੋ ਆਪਣੇ ਵਾਰਡਾਂ ਦੇ ਵੋਟਰਾਂ ਨਾਲ ਸੰਪਰਕ ਕਾਇਮ ਕਰਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਦੱਸਿਆ ਜਾਵੇ ਤਾਂ ਜੋ ਵੱਧ ਤੋਂ ਵੱਧ ਵੋਟਾਂ ਪੁਆ ਕੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾ ਕੇ ਮੋਹਾਲੀ ਨੂੰ ਪਹਿਲਾਂ ਵਾਂਗ ਤਰੱਕੀ ਦੀਆਂ ਲੀਹਾਂ ਤੇ ਲਗਾਤਾਰ ਤੋਰਿਆ ਜਾ ਸਕੇ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਵਿਧਾਨਸਭਾ ਚੋਣਾਂ ਵਿਚ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਦੀ ਵਿਧਾਨਸਭਾ ਵਿਚ ਭੇਜਣ।
No comments:
Post a Comment