WhatsApp by MMG Billa on Monday 11th November 2024 at 14:15
ਹਰਪ੍ਰੀਤ ਸਿੰਘ ਪ੍ਰਧਾਨ, ਕੁਲਦੀਪ ਸਿੰਘ ਜ. ਸਕੱਤਰ ਅਤੇ ਵਰਿੰਦਰ ਸਿੰਘ ਸੈਣੀ ਮੀਡੀਆ ਸਲਾਹਕਾਰ
![]() |
ਮਾਰਕਿਟ ਵੈਲਫੇਅਰ ਐਸੋਸੀਏਸ਼ਨ ਦੀ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਦੁਕਾਨਦਾਰ ਅਤੇ ਵਪਾਰੀ |
ਇਥੋਂ ਦੇ ਸੈਕਟਰ 63 (ਫੇਜ਼ 9) ਅਧੀਨ ਪੈਂਦੀ ਮਾਰਕਿਟ ਵੈਲਫੇਅਰ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਦੀ ਚੋਣ ਕਰਨ ਸਬੰਧੀ ਮੀਟਿੰਗ ਮਿੱਥੇ ਗਏ ਪ੍ਰੋਗਰਾਮ ਮੁਤਾਬਿਕ ਹੋਈ। ਮੀਟਿੰਗ ਵਿੱਚ ਸਾਰੇ ਸਬੰਧਤ ਮੈਂਬਰ ਅਤੇ ਮਹਿਮਾਣ ਸ਼ਾਮਲ ਹੋਏ।
ਇਸ ਚੋਣ ਮੀਟਿੰਗ ਵਿੱਚ ਸਮੂਹ ਮਾਰਕਿਟ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਬਸੰਮਤੀ ਦੇ ਨਾਲ ਮਾਰਕਿਟ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਕੀਤੀ ਗਈ। ਜਿਸ ਵਿੱਚ ਹਰਪ੍ਰੀਤ ਸਿੰਘ ਪ੍ਰਧਾਨ, ਸ਼ਿਆਮ ਸੁੰਦਰ ਕਾਂਸਲ ਚੇਅਰਮੈਨ, ਮਨੋਜ਼ ਮੱਕੜ ਵਾਇਸ ਪ੍ਰਧਾਨ, ਕੁਲਦੀਪ ਸਿੰਘ ਜਨਰਲ ਸਕੱਤਰ, ਮਨਜੀਤ ਸਿੰਘ ਸਕੱਤਰ, ਵਰਿੰਦਰ ਸਿੰਘ ਸੈਣੀ ਮੀਡੀਆ ਸਲਾਹਕਾਰ, ਅਨਿਲ ਕੁਮਾਰ ਕੈਸ਼ੀਅਰ, ਗੁਰਪ੍ਰੀਤ ਸਿੰਘ ਉਪ ਕੈਸ਼ੀਅਰ ਚੁਣੇ ਗਏ।
ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਮੀਡੀਆ ਸਲਾਹਕਾਰ ਵਰਿੰਦਰ ਸਿੰਘ ਸੈਣੀ ਅਤੇ ਨਵੀਂ ਚੁਣੀ ਗਈ ਟੀਮ ਨੇ ਸਮੂਹ ਦੁਕਾਨਦਾਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦੁਆਇਆ ਕਿ ਮਾਰਕਿਟ ਐਸੋਸੀਏਸ਼ਨ ਦੀ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ।
ਜੇਕਰ ਭਵਿੱਖ ਵਿੱਚ ਦੁਕਾਨਦਾਰਾਂ ਦੀਆਂ ਮੰਗਾਂ ਪ੍ਰਤੀ ਜਾਂ ਕਿਸੇ ਹੋਰ ਮੁੱਦੇ ਨੂੰ ਲੈ ਕੇ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਸਾਰਿਆਂ ਨੂੰ ਨਾਲ ਲੈ ਕੇ ਮਸਲੇ ਦਾ ਹੱਲ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਮੈਂਬਰਾਂ ਦੀ ਮਹੀਨਾਵਾਰੀ ਮੀਟਿੰਗ ਸੱਦ ਕੇ ਉਨ੍ਹਾਂ ਦੇ ਵਿਚਾਰ ਸੁਣੇ ਜਾਇਆ ਕਰਨਗੇ ਤਾਂ ਜੋ ਸਮੇਂ ਸਮੇਂ ਉਤੇ ਮਾਰਕਿਟ ਦੀਆਂ ਸਮੱਸਿਆਵਾਂ ਦਾ ਪਤਾ ਚੱਲ ਸਕੇ ਅਤੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਇਆ ਜਾ ਸਕੇ। ਇਸ ਮੌਕੇ ਸਮੂਹ ਦੁਕਾਨਦਾਰ ਅਤੇ ਵਪਾਰੀ ਵਰਗ ਹਾਜਰ ਸੀ।
No comments:
Post a Comment